ਫ਼ਰੀਦਕੋਟ 10 ਮਈ,2024    
          ਆਗਾਮੀ ਲੋਕ ਸਭਾ ਚੋਣਾਂ ਲਈ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ ਉਮ ਪ੍ਰਕਾਸ਼ ਆਜ਼ਾਦ ਉਮੀਦਵਾਰ,ਸਰਬਜੀਤ ਸਿੰਘ ਆਜ਼ਾਦ ਉਮੀਦਵਾਰ, ਰਾਜਵਿੰਦਰ ਸਿੰਘ ਰੰਧਾਵਾ ਸ਼ੋਮਣੀ ਅਕਾਲੀ ਦਲ,ਪ੍ਰੀਤਮ ਸਿੰਘ ਬਹੁਜਨ ਮੁਕਤੀ ਪਾਰਟੀ, ਕਿੱਕਰ ਸਿੰਘ,ਆਜ਼ਾਦ ਉਮੀਦਵਾਰ,ਬਲਜਿੰਦਰ ਸਿੰਘ ਆਜ਼ਾਦ ਉਮੀਦਵਾਰ,ਬਾਦਲ ਸਿੰਘ, ਭਾਰਤੀਯਾ ਰਾਸ਼ਟਰੀਯਾ ਦਲ, ਕਰਮ ਸਿੰਘ ਆਜ਼ਾਦ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਹੋਏ ਦਾਖ਼ਲ ਕੀਤੇ ਗਏ।

ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਫ਼ਰੀਦਕੋਟ ਲੋਕ ਸਭਾ ਹਲਕੇ ਲਈ ਹੁਣ ਤੱਕ ਕੁੱਲ 14 ਉਮੀਦਵਾਰਾਂ ਵਲੋਂ ਕਾਗਜ਼ ਦਾਖ਼ਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਾਮਜ਼ਦਗੀਆਂ ਭਰਨ ਦਾ ਸਮਾਂ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਦਾ ਹੈ। 

ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਰਾਜਨੀਤਿਕ ਪਾਰਟੀ ਜਾਂ ਉਸ ਦਾ ਨੁਮਾਇੰਦਾ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ 7 ਮਈ ਤੋਂ ਨਾਮਜ਼ਦਗੀਆਂ ਭਰਨ ਦਾ ਕੰਮ ਸ਼ੁਰੂ ਹੋ ਗਿਆ ਹੈ ਜੋ ਕਿ 14 ਮਈ ਤੱਕ ਜਾਰੀ ਰਹੇਗਾ। ਉਨ੍ਹਾਂ ਇਹ ਵੀ ਦੱਸਿਆ ਕਿ 15 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਉਮੀਦਵਾਰ 17 ਮਈ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। ਉਨ੍ਹਾਂ ਦੱਸਿਆ ਕਿ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ ।
ਉਨ੍ਹਾਂ ਦੱਸਿਆ ਕਿ 11 ਮਈ ਨੂੰ ਦੂਜੇ ਸ਼ਨੀਵਾਰ ਅਤੇ 12 ਮਈ ਨੂੰ ਐਤਵਾਰ ਦੀ ਛੁੱਟੀ ਹੋਣ ਕਾਰਨ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰਵਾਏ ਜਾ ਸਕਦੇ।

Leave a Reply

Your email address will not be published. Required fields are marked *