ਜ਼ਿਲ੍ਹੇ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਜਾਰੀ- ਵਿਨੀਤ ਕੁਮਾਰ 

ਫਰੀਦਕੋਟ 15 ਅਕਤੂਬਰ ( ) ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ 16922 ਮੀਟਰਕ ਟਨ ਝੋਨੇ ਦੀ ਆਮਦ ਹੋਈ ਜਦਕਿ 5243 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਲਗਾਤਾਰ ਜੰਗੀ ਪੱਧਰ ਤੇ ਜਾਰੀ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਿਲਕੁਲ ਸੁੱਕਾ ਝੋਨਾ ਹੀ ਮੰਡੀ ਵਿੱਚ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਮੈਡਮ ਵੰਦਨਾ ਕੰਬੋਜ਼ ਨੇ ਦੱਸਿਆ ਕਿ ਮੰਡੀਆਂ ਵਿਚ ਝੋਨੇ ਦੀ ਕੱਲ ਸ਼ਾਮ ਤੱਕ ਹੋਈ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ ਵੱਖ ਏਜੰਸੀਆਂ ਜਿੰਨਾਂ ਵਿੱਚ ਪਨਗ੍ਰੇਨ ਨੇ  1126 ਮੀਟ੍ਰਿਕ ਟਨ,ਮਾਰਕਫੈਡ ਨੇ  1574.7 ਮੀਟ੍ਰਿਕ ਟਨ, ਪਨਸਪ ਨੇ 1348.1 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਨੇ 954 ਮੀਟ੍ਰਿਕ ਟਨ,  ਅਤੇ ਪ੍ਰਾਈਵੇਟ ਵਪਾਰੀਆਂ ਨੇ  241 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਖਰੀਦੇ ਗਏ ਝੋਨੇ ਵਿੱਚੋਂ 5202 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।


Posted

in

, ,

by

Tags:

Comments

Leave a Reply

Your email address will not be published. Required fields are marked *