ਲੁਧਿਆਣਾ, 31 ਮਾਰਚ:
ਮਜ਼ਦੂਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਉਦਯੋਗਿਕ ਇਕਾਈਆਂ ਅਤੇ ਫੋਕਲ ਪੁਆਇੰਟਾਂ ਵਿੱਚ ਵੋਟਰ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।

ਇਸ ਦਾ ਉਦੇਸ਼ ਲੋਕ ਸਭਾ-2024 ਚੋਣਾਂ ਦੌਰਾਨ ਵੱਧ ਤੋਂ ਵੱਧ ਭਾਈਵਾਲੀ ਨੂੰ ਯਕੀਨੀ ਬਣਾਉਣਾ ਅਤੇ ਲੋਕ ਸਭਾ ਚੋਣਾਂ (ਇਸ ਵਾਰ, 70 ਪਾਰ) ਦੌਰਾਨ 70 ਫੀਸਦੀ ਤੋਂ ਵੱਧ ਵੋਟਰਾਂ ਦੇ ਮਤਦਾਨ ਦੇ ਟੀਚੇ ਨੂੰ ਪ੍ਰਾਪਤ ਕਰਨਾ ਹੈ।

ਹਾਲ ਹੀ ਵਿੱਚ ਪਾਲ ਹੁੰਡਈ ਸਰਵਿਸ, ਖੰਨਾ,
 ਨੈਸ਼ਨਲ ਬ੍ਰਿਕ ਟਰੇਡਰਜ਼, ਪਿੰਡ ਰਸੂਲੜਾ (ਖੰਨਾ), ਵਿਕਾਸ ਇੰਡਸਟਰੀਅਲ ਕਾਰਪੋਰੇਸ਼ਨ, ਖੰਨਾ ਅਤੇ ਚੀਮਾ ਐਗਰੋ ਇੰਡਸਟਰੀਜ਼ ਵਲੋਂ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ  ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰੋਗਰਾਮ ਤਹਿਤ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਗਤੀਵਿਧੀਆਂ ਅਤੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਭਰ ਵਿੱਚ ਲਗਾਤਾਰ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਅਤੇ ਵੱਖ-ਵੱਖ ਕਾਲਜਾਂ/ਵਿਦਿਅਕ ਸੰਸਥਾਵਾਂ ਵਿੱਚ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਪਹਿਲੀ ਵਾਰ ਵੋਟਰਾਂ ਨੂੰ ਵੀ ਰਜਿਸਟਰਡ ਕੀਤਾ ਜਾ ਸਕੇ।

ਪਹਿਲੀ ਵਾਰ ਵੋਟ ਪਾਉਣ ਵਾਲੇ ਯੋਗ ਵੋਟਰਾਂ ਨੂੰ ‘ਵੋਟਰ ਹੈਲਪਲਾਈਨ’ ਮੋਬਾਈਲ ਐਪਲੀਕੇਸ਼ਨ ਅਤੇ ਨੈਸ਼ਨਲ ਵੋਟਰ ਸਰਵਿਸਿਜ਼ ਪੋਰਟਲ (ਐਨ.ਵੀ.ਐਸ.ਪੀ.) ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ, ਜਿਸ ਦੀ ਵਰਤੋਂ ਆਪਣੇ ਆਪ ਨੂੰ ਵੋਟਰ ਵਜੋਂ ਦਰਜ ਕਰਵਾਉਣ ਲਈ ਕੀਤੀ ਜਾ ਸਕਦੀ ਹੈ।  ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਨਿਵਾਸੀ www.nvsp.in ‘ਤੇ ਵੀ ਜਾ ਸਕਦੇ ਹਨ।

ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਅਤੇ ਪੁਲਿਸ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਡੀਈਓ ਸਾਹਨੀ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਅਤੇ ਕਿਸੇ ਦੇ ਪ੍ਰਭਾਵ ਹੇਠ ਆ ਕੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ।

Leave a Reply

Your email address will not be published. Required fields are marked *