ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਨਗਰ ਕੌਂਸਲਾਂ ਵਿਚ ਅਮਨ ਅਮਾਨ ਨਾਲ ਪਈਆਂ ਵੋਟਾਂ,

ਸ੍ਰੀ ਮੁਕਤਸਰ ਸਾਹਿਬ, 26 ਮਈ

                                 ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਨਗਰ ਕੌਂਸਲ ਚੋਣਾਂ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚੜ੍ਹਿਆ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਨਗਰ ਕੌਂਸਲਾਂ ਦੀਆਂ ਚੋਣਾਂ ਵਿਚ ਭਾਗ ਲੈਣ ਵਾਲੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਅੱਜ ਹੋਈ ਵੋਟਿੰਗ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਨਗਰ ਕੌਂਸਲਾਂ ਵਿੱਚ ਕੁਲ 66.89% ਮਤਦਾਨ ਹੋਇਆ। ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਵਿੱਚ 58.07%, ਮਲੋਟ ਵਿੱਚ 66.55% ਅਤੇ ਗਿੱਦੜਬਾਹਾ ਵਿੱਚ 68.10% ਮਤਦਾਨ ਹੋਇਆ।

                          ਉਨ੍ਹਾਂ ਨੇ ਚੋਣ ਅਮਲੇ ਅਤੇ ਸੁਰੱਖਿਆ ਅਮਲੇ ਨੂੰ ਸਾਂਤਮਈ ਚੋਣਾਂ ਕਰਵਾਉਣ ਲਈ ਵਧਾਈ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹਨਾਂ ਵੋਟਾਂ ਦੀ ਗਿਣਤੀ 29 ਮਈ ਨੂੰ ਸਬੰਧਤ ਨਗਰ ਕੌਂਸਲ ਦੀ ਹਦੂਦ ਅੰਦਰ ਬਣਾਏ ਗਏ ਕਾਊਂਟਿੰਗ ਸੈਂਟਰ ਵਿਚ ਹੋਵੇਗੀ।


Posted

in

,

by

Comments

Leave a Reply

Your email address will not be published. Required fields are marked *