ਉੱਤਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦੇਵਾਂਗੇ: ਕਰਮਜੀਤ ਸਿੰਘ ਰਿੰਟੂ; ਸੜਕ ਨਿਰਮਾਣ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 25 ਮਈ 2025: ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਨੇ ਅੱਜ ਉੱਤਰੀ ਵਿਧਾਨ ਸਭਾ ਹਲਕੇ ਵਿੱਚ ਭਗਤ ਕਬੀਰ ਜੀ ਮਾਰਗ ‘ਤੇ ਸੜਕ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ। ਕਰਮਜੀਤ ਸਿੰਘ ਰਿੰਟੂ ਨੇ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਦਾ ਕੰਮ ਇੱਥੋਂ ਸ਼ੁਰੂ ਹੋਵੇਗਾ ਅਤੇ ਅੰਬੇਡਕਰ ਚੌਕ, ਫਤਿਹਗੜ੍ਹ ਚੂੜੀਆਂ ਰੋਡ, ਖੰਡੇ ਵਾਲਾ ਚੌਕ, ਮਜੀਠਾ ਰੋਡ ਤੋਂ ਹੁੰਦਾ ਹੋਇਆ ਮਾਤਾ ਕੌਲਾਂ ਮਾਰਗ ਤੱਕ ਜਾਵੇਗਾ। ਉਨ੍ਹਾਂ ਕਿਹਾ ਕਿ ਉੱਤਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦੇਵਾਂਗੇ। ਉਨ੍ਹਾਂ ਕਿਹਾ ਕਿ ਅੱਜ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਜੋ ਕਿ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਜੰਗ, ਸਿੱਖਿਆ ਕ੍ਰਾਂਤੀ ਅਤੇ ਸਫਾਈ ਮੁਹਿੰਮ ਲਗਾਤਾਰ ਚਲਾ ਰਹੀ ਹੈ। ਲੋਕਾਂ ਨੂੰ ਜਾਗਰੂਕ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਿਯੰਕਾ ਸ਼ਰਮਾ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ, ਹਰ ਰੋਜ਼ ਨਿਗਮ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ। ਇਸ ਮੌਕੇ ਕੌਂਸਲਰ ਬੌਬੀ, ਰਿਤੇਸ਼ ਸ਼ਰਮਾ, ਵਿਸ਼ਾਖਾ ਸਿੰਘ, ਬਲਵਿੰਦਰ ਸਿੰਘ ਕਾਲਾ, ਅਨੀਕ ਸਿੰਘ, ਪ੍ਰਣਵ ਧਵਨ, ਸਾਹਿਲ ਸਾਗਰ, ਇਲਾਕੇ ਦੇ ਵੱਡੀ ਗਿਣਤੀ ਵਿੱਚ ਲੋਕ ਅਤੇ ਨਗਰ ਨਿਗਮ ਦੇ ਅਧਿਕਾਰੀ ਮੌਜੂਦ ਸਨ।

Leave a Reply

Your email address will not be published. Required fields are marked *