ਜ਼ਿਲ੍ਹਾ ਕਚਹਿਰੀਆਂ ਗੁਰਦਾਸਪੁਰ ਅਤੇ ਸਬ-ਡਵੀਜ਼ਨ, ਬਟਾਲਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

ਗੁਰਦਾਸਪੁਰ, 5 ਜੂਨ- ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀ ਦਿਲਬਾਗ ਸਿੰਘ ਜੌਹਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸ੍ਰੀ ਹਰਪ੍ਰੀਤ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਸੈਸ਼ਨਜ਼ ਡਵੀਜਨ, ਗੁਰਦਾਸਪੁਰ ਜਿਲ੍ਹਾ ਕੌਰਟ ਕੰਪਲੈਕਸ ਗੁਰਦਾਸਪੁਰ ਅਤੇ ਸਬ-ਡਵੀਜਨ, ਬਟਾਲਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਇਹ ਦਿਵਸ ਹਰ ਸਾਲ 5 ਜੂਨ ਨੂੰ ਸਾਰੇ ਵਿਸ਼ਵ ਵਿੱਚ ਮਨਾਇਆ ਜਾਂਦਾ ਹੈ। ਇਸ ਮੌਕੇ ਜਿਲ੍ਹਾ ਕਚਹਿਰੀਆਂ, ਗੁਰਦਾਸਪੁਰ ਅਤੇ ਬਟਾਲਾ ਵਿਖੇ ਸਮੂਹ ਜੁਡੀਸ਼ੀਅਲ ਅਫਸਰ ਸਹਿਬਾਨ ਮੌਜੂਦ ਸਨ। ਇਹ ਦਿਵਸ ਅੱਜ ਬਹੁਤ ਹੀ ਉਤਸ਼ਾਹ ਅਤੇ ਵਚਨਬੱਧਤਾ ਨਾਲ ਮਨਾਇਆ ਗਿਆ।

ਇਸ ਮੌਕੇ ਵਾਤਾਵਰਨ ਦੀ ਸੁਰੱਖਿਆ ਅਤੇ ਹਰਿਆਵਲ ਨੂੰ ਵਧਾਉਣ ਲਈ ਇਹ ਵਿਸ਼ੇਸ਼ ਜਾਗਰੁਕਤਾ ਪ੍ਰੋਗਰਾਮ ਰੱਖਿਆ ਗਿਆ ਅਤੇ ਪੌਦੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਮੂਹ ਜੁਡੀਸ਼ੀਅਲ ਅਫਸਰਾਂ ਦੁਆਰਾ ਪੌਦੇ ਲਗਾਏ ਗਏ।

ਇਸ ਮੌਕੇ ਸ੍ਰੀ ਮੋਹਿਤ ਬਾਂਸਲ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਜੀ ਨੇ ਦੱਸਿਆ ਕਿ ਸਾਨੂੰ ਵੱਧ ਵੱਧ ਪੌਦੇ ਲਗਾਉਣੇ ਚਾਹੀਦੇ ਹਨ ਤਾਂ ਜੋ ਸਾਡਾ ਵਾਤਾਵਰਨ ਵੱਧ ਤੋਂ ਵੱਧ ਸਾਫ ਸੁਥਰਾ ਰਹਿ ਸਕੇ। ਉਹਨਾਂ ਇਹ ਵੀ ਕਿਹਾ ਕਿ ਵਾਤਵਾਰਨ ਦਿਵਸ ਮਨਾਉਣ ਦਾ ਮੁੱਖ ਉਦੇਸ਼ ਕੁਦਰਤ ਅਤੇ ਧਰਤੀ ਦੀ ਰੱਖਿਆ ਕਰਨਾ ਅਤੇ ਵਾਤਾਵਰਨ ਵਿੱਚ ਸੁਧਾਰ ਕਰਨਾ ਹੈ। ਇਸ ਤੋਂ ਇਲਾਵਾ ਉਹਨਾਂ ਨੇ ਕੁਦਰਤੀ ਸਰੋਤਾਂ ਜਿਵੇਂ ਕਿ ਪਾਣੀ, ਹਵਾ ਅਤੇ ਧਰਤੀ ਨੂੰ ਬਚਾਉਣ ਲਈ ਹਰ ਨਾਗਰਿਕ ਨੂੰ ਆਪਣੀ ਜਿੰਮੇਵਾਰੀ ਸਮਝਣ ਦਾ ਸੱਦਾ ਦਿੱਤਾ।


Posted

in

,

by

Comments

Leave a Reply

Your email address will not be published. Required fields are marked *