ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਵਿੱਚ ਵਿਸ਼ਵ ਯੋਗਾ ਦਿਵਸ ਮਨਾਇਆ

ਫਰੀਦਕੋਟ, 21 ਜੂਨ,

 ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਮੋਹਾਲੀ ਦੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਵੱਲੋਂ ਵਿਸ਼ਵ ਯੋਗਾ ਦਿਵਸ 2024 ਦੇ ਮੌਕੇ ਯੋਗਾ ਕੈਂਪ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਵਿਖੇ ਸ੍ਰੀਮਤੀ ਨਵਜੋਤ ਕੌਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਰਾਮ ਕੁਮਾਰ ਸਿੰਗਲਾ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਅਤੇ ਮੈਡਮ ਦਮਨਦੀਪ ਕਮਲ ਹੀਰਾ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਇੰਚਾਰਜ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਕੀਤਾ ਗਿਆ ਜਿਸ ਵਿੱਚ ਜ਼ਿਲ੍ਹਾ ਕਚਹਿਰੀਆਂ ਅਤੇ ਸਬ-ਡਵੀਜ਼ਨ ਜੈਤੋ ਦੇ ਸਮੂਹ ਸਟਾਫ, ਵਕੀਲ ਸਾਹਿਬਾਨ ਅਤੇ ਉਨ੍ਹਾਂ ਦੇ ਕਲਰਕਾਂ ਵੱਲੋਂ ਵਧ ਚੜ੍ਹ ਕੇ ਸ਼ਿਰਕਤ ਕੀਤੀ ਗਈ।

 ਇਸ ਯੋਗਾ ਕੈਂਪ ਵਿੱਚ ਸ੍ਰੀ ਰਮੇਸ਼ ਕੁਮਾਰ ਗੇਰਾ ਯੋਗਾ ਟਰੇਨਰ ਅਤੇ ਟੀਮ ਮੈਂਬਰਾਂ ਵੱਲੋਂ ਯੋਗਾ ਕੈਂਪ ਵਿੱਚ ਸ਼ਾਮਿਲ ਸਮੂਹ ਭਾਗੀਦਾਰਾਂ ਨੂੰ ਯੋਗ-ਪ੍ਰਣਾਲੀ ਰਾਹੀਂ ਯੋਗਾ ਕਰਵਾਇਆ ਗਿਆ ਅਤੇ ਯੋਗਾ ਤੋਂ ਹੋਣ ਵਾਲੇ ਲਾਭਾਂ ਬਾਰੇ ਵਿਸਥਾਰ-ਪੂਰਵਕ ਜਾਣੂ ਕਰਵਾਇਆ ਗਿਆ। ਉਨ੍ਹਾਂ ਅਪੀਲ ਕੀਤੀ ਕਿ ਹਰੇਕ ਵਿਅਕਤੀ ਨੂੰ ਯੋਗਾ ਨੂੰ ਆਪਣੀ ਨਿੱਤ-ਦਿਨ ਦੀ ਜ਼ਿੰਦਗੀ ਵਿੱਚ ਸ਼ਾਮਲ ਕਰਦੇ ਹੋਏ ਉਸ ਤੋਂ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।

  ਇਸ ਮੌਕੇ ਉੱਪਰ ਡਾ.ਰਾਮ ਕੁਮਾਰ ਸਿੰਗਲਾ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਵੀ ਭਾਗੀਦਾਰਾਂ ਨੂੰ ਯੋਗਾ ਤੋਂ ਹੋਣ ਵਾਲੇ ਲਾਭਾਂ ਬਾਰੇ ਜਾਣੂ ਕਰਵਾਇਆ ਅਤੇ ਦੱਸਿਆ ਕਿ ਯੋਗ ਨਾਲ ਜਿੱਥੇ ਅਸੀਂ ਆਪਣੀਆਂ ਸਰੀਰਿਕ ਬਿਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹਾਂ ਉੱਥੇ ਮਾਨਸਿਕ ਬਿਮਾਰੀਆਂ ਤੋਂ ਵੀ ਦੂਰ ਰਹਿ ਸਕਦੇ ਹਾਂ। ਉਨ੍ਹਾਂ ਕਿਹਾ ਕਿ ਅੱਜਕਲ੍ਹ ਜ਼ਿੰਦਗੀ ਬਹੁਤ ਤੇਜ਼ ਹੋ ਚੁੱਕੀ ਹੈ ਜਿਸ ਕਰਕੇ ਹਰ ਆਦਮੀ ਕਿਸੇ ਨਾ ਕਿਸੇ ਮਾਨਸਿਕ ਤਨਾਅ ਦੇ ਵਿੱਚ ਰਹਿੰਦਾ ਹੈ ਜਿਸ ਨੂੰ ਯੋਗ ਦੁਆਰਾ ਦੂਰ ਕੀਤਾ ਜਾ ਸਕਦਾ ਹੈ ਅਤੇ ਆਪਣੇ ਕੰਮ ਕਰਨ ਦੀ ਸਮਰੱਥਾ ਨੂੰ ਵਧਾ ਅਤੇ ਸੁਧਾਰ ਸਕਦਾ ਹੈ।

ਯੋਗਾ ਕੈਂਪ ਦੀ ਸਮਾਪਤੀ ਮੌਕੇ ਮੈਡਮ ਦਮਨਦੀਪ ਕਮਲ ਹੀਰਾ ਸਿਵਲ ਜੱਜ (ਜੂਨੀਅਰ ਡਵੀਜ਼ਨ) ਇੰਚਾਰਜ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਏ ਹੋਏ ਸਮੂਹ ਭਾਗੀਦਾਰਾਂ ਦਾ ਆਪਣੇ ਕੀਮਤੀ ਸਮੇਂ ਵਿੱਚੋਂ ਸਮਾਂ ਕੱਢ ਕੇ ਯੋਗਾ ਕੈਂਪ ਵਿੱਚ ਸ਼ਾਮਿਲ ਹੋਣ ਤੇ ਧੰਨਵਾਦ ਕੀਤਾ।

Leave a Reply

Your email address will not be published. Required fields are marked *