ਸ੍ਰੀ ਮੁਕਤਸਰ ਸਾਹਿਬ, 23 ਜੁਲਾਈ:
ਸੂਬੇ ਦੇ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਅਧੀਨ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਗਾਤਾਰ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਜ਼ਿਲ੍ਹੇ ਵਿੱਚ 212 ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚੋਂ 125 ਕਲਾਸਾਂ ਸ਼ਹਿਰਾਂ ਵਿੱਚ ਅਤੇ 87 ਕਲਾਸਾਂ ਪਿੰਡਾਂ ਵਿੱਚ ਲਗਾਈਆਂ ਜਾ ਰਹੀਆਂ ਹਨ।
ਪਿੰਡ ਉਦੇਕਰਨ ਦੇ ਰਿਟਾਇਰਡ ਪ੍ਰਿੰਸੀਪਲ ਹਰਪਾਲ ਕੌਰ ਵੱਲੋਂ ਪਿੰਡ ਝਬੇਲਵਾਲੀ ਵਿਖੇ ਸੀ.ਐਮ ਦੀ ਯੋਗਸ਼ਾਲਾ ‘ਚ ਯੋਗਾ ਕਰਨ ਵਾਲਿਆਂ ਨੂੰ ਯੋਗਾ ਮੈਟ ਮੁਹਈਆ ਕਰਵਾਏ ਗਏ ਤਾਂ ਜੋ ਉਹ ਹੋਰ ਬਿਹਤਰ ਤਰੀਕੇ ਨਾਲ ਯੋਗਾ ਨੂੰ ਕਰ ਸਕਣ ਤੇ ਤੰਦਰੁਸਤ ਬਣ ਸਕਣ| ਇਸ ਮੌਕੇ ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਯੋਗਾ ਪ੍ਰਤੀ ਦਿਲਚਸਪੀ ਨੂੰ ਵੇਖਦੇ ਹੋਏ ਇਹ ਉਪਰਾਲਾ ਕੀਤਾ ਗਿਆ ਹੈ| ਉਹਨਾਂ ਕਿਹਾ ਕਿ ਯੋਗਾ ਦਾ ਵੱਧ ਤੋਂ ਵੱਧ ਲਾਭ ਉਠਾਓ, ਰੋਗ ਭਜਾਉ ਤੇ ਤੰਦਰੁਸਤੀ ਪਾਓ ਤਹਿਤ ਯੋਗਸ਼ਾਲਾ ਚਲਾਈ ਜਾ ਰਹੀ ਹੈ|
ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਆਜ਼ਾਦ ਸਿੰਘ, ਯੋਗਾ ਟੀਚਰ ਪਵਨਦੀਪ ਕੌਰ, ਸੰਤੋਸ਼ ਰਾਣੀ, ਸ਼ਾਰਦਾ, ਸੁਮਨ, ਨੇਹਾ, ਨੀਲਮ, ਰੀਤੂ , ਨਾਨਕ ਚੰਦ, ਲਕਸ਼ਮਣ ਆਦਿ ਮੈਂਬਰਾਂ ਨੇ ਪ੍ਰਿੰਸੀਪਲ ਹਰਪਾਲ ਕੌਰ ਦਾ ਧੰਨਵਾਦ ਕੀਤਾ |
ਸੀ.ਐਮ. ਦੀ ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਅਜ਼ਾਦ ਸਿੰਘ ਨੇ ਦੱਸਿਆ ਕਿ ਯੋਗਾ ਨਾ ਸਿਰਫ਼ ਅੰਦਰੂਨੀ ਅਤੇ ਬਾਹਰੀ ਸੁੰਦਰਤਾ ਨੂੰ ਵਧਾਉਂਦਾ ਹੈ, ਸਗੋਂ ਇਹ ਸਰੀਰ ਦੀ ਜੀਵਨਸ਼ਕਤੀ, ਮਾਸਪੇਸ਼ੀਆਂ ਅਤੇ ਅੰਦਰੂਨੀ ਅੰਗਾਂ ਦੇ ਕੰਮਕਾਜ ਨੂੰ ਵੀ ਵਧਾਉਂਦਾ ਹੈ। ਸੂਰਜ ਨਮਸਕਾਰ, ਪ੍ਰਾਣਾਯਾਮ, ਕਪਾਲਭਾਤੀ ਆਦਿ ਵਰਗੇ ਨਿਯਮਤ ਯੋਗਾ ਅਭਿਆਸ ਕਰਨ ਨਾਲ, ਇੱਕ ਵਿਅਕਤੀ ਆਪਣੀ ਜਵਾਨੀ ਅਤੇ ਆਕਰਸ਼ਕਤਾ ਨੂੰ ਜੀਵਨ ਭਰ ਬਣਾਈ ਰੱਖ ਸਕਦਾ ਹੈ।
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਸੀ.ਐਮ. ਦੀ ਯੋਗਸ਼ਾਲਾ’ ਸਕੀਮ ਸੇਵਾ ਪੂਰੀ ਤਰ੍ਹਾਂ ਮੁਫ਼ਤ ਹੈ। ਇਸਦਾ ਉਦੇਸ਼ ਯੋਗਾ ਰਾਹੀਂ ਪੰਜਾਬ ਦੇ ਲੋਕਾਂ ਨੂੰ ਬਿਮਾਰੀਆਂ ਤੋਂ ਮੁਕਤ ਕਰਨਾ ਅਤੇ ਇਸਨੂੰ ਆਮ ਜੀਵਨ ਸ਼ੈਲੀ ਦਾ ਹਿੱਸਾ ਬਣਾਉਣਾ ਹੈ।
ਜੇਕਰ ਕੋਈ ਵਿਅਕਤੀ ਆਪਣੇ ਇਲਾਕੇ ਵਿੱਚ ਯੋਗਾ ਕਲਾਸਾਂ ਸ਼ੁਰੂ ਕਰਨਾ ਚਾਹੁੰਦਾ ਹੈ ਤਾਂ ਉਹ ਸਰਕਾਰੀ ਹੈਲਪਲਾਈਨ 76694-00500 ‘ਤੇ ਸੰਪਰਕ ਕਰ ਸਕਦਾ ਹੈ। ਇਸ ਸਹੂਲਤ ਦਾ ਲਾਭ ਸਿਰਫ਼ 25 ਲੋਕਾਂ ਦਾ ਸਮੂਹ ਬਣਾ ਕੇ ਲਿਆ ਜਾ ਸਕਦਾ ਹੈ। ਯੋਗ ਰਾਹੀਂ ਸਿਹਤਮੰਦ ਅਤੇ ਸੰਤੁਲਿਤ ਜੀਵਨ ਵੱਲ ਚੁੱਕਿਆ ਗਿਆ ਇਹ ਕਦਮ ਪੰਜਾਬ ਦੇ ਲੋਕਾਂ ਲਈ ਪ੍ਰੇਰਨਾ ਸਰੋਤ ਬਣ ਰਿਹਾ ਹੈ।