ਹੁਸ਼ਿਆਰਪੁਰ ਦੇ ਦਸੂਹਾ ਅਧੀਨ ਪੈਂਦੇ ਪਿੰਡ ਘੋਗਰਾ ਹਲੇੜ ਦੇ 23 ਸਾਲਾ ਅਜੈ ਕੁਮਾਰ, ਜੋ ਕਿ ਚਾਰ ਮਹੀਨੇ ਪਹਿਲਾਂ ਹੀ ਆਪਣਾ ਭਵਿੱਖ ਬਣਾਉਣ ਲਈ ਅਰਮੇਨੀਆ ਗਿਆ ਸੀ, ਉੱਥੇ ਉਸ ਦੀ ਬੀਮਾਰੀ ਕਾਰਨ ਮੌਤ ਹੋ ਗਈ। ਇਸ ਖਬਰ ਨਾਲ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਮ੍ਰਿਤਕ ਅਜੈ ਦੇ ਪਿਤਾ ਸੁਰਜੀਤ ਸਿੰਘ ਨੇ ਦੱਸਿਆ ਕਿ ਉਹ ਬਹੁਤ ਗਰੀਬ ਸੀ ਅਤੇ ਅਜੈ ਹੀ ਉਸਦਾ ਇੱਕੋ ਇੱਕ ਸਹਾਰਾ ਸੀ।

ਚਾਰ ਮਹੀਨੇ ਪਹਿਲਾਂ ਕਰਜ਼ਾ ਲੈ ਕੇ ਵਿਦੇਸ਼ ਭੇਜਿਆ ਸੀ। ਕੁਝ ਦਿਨ ਪਹਿਲਾਂ ਜਦੋਂ ਮੈਂ ਅਜੈ ਨਾਲ ਫੋਨ ‘ਤੇ ਗੱਲ ਕੀਤੀ ਤਾਂ ਉਸ ਨੇ ਦੱਸਿਆ ਕਿ ਉਸ ਨੂੰ ਬੁਖਾਰ ਹੈ। ਹਰ ਰੋਜ਼ ਹੀ ਉਸ ਦੀ ਤਬੀਅਤ ਵਿਗੜਦੀ ਗਈ ਅਤੇ ਕੱਲ੍ਹ ਕਿਸੇ ਨੇ ਫੋਨ ਕਰਕੇ ਦੱਸਿਆ ਕਿ ਮੇਰੇ ਲੜਕੇ ਅਜੈ ਦੀ ਮੌਤ ਹੋ ਗਈ ਹੈ। ਸੁਰਜੀਤ ਸਿੰਘ ਨੇ ਦੱਸਿਆ ਕਿ ਮੈਂ ਬਹੁਤ ਗਰੀਬ ਹਾਂ ਅਤੇ ਅਜੈ ਮੇਰੇ ਘਰ ਦਾ ਇਕਲੌਤਾ ਕਮਾਉਣ ਵਾਲਾ ਵਿਅਕਤੀ ਸੀ। ਪਰਿਵਾਰ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ ਤਾਂ ਜੋ ਉਹ ਆਪਣੇ ਪੁੱਤਰ ਦਾ ਮੂੰਹ ਆਖਰੀ ਵਾਰ ਦੇਖ ਸਕਣ।

Leave a Reply

Your email address will not be published. Required fields are marked *