ਯੂਥ ਕਲੱਬ ਮਿਤੀ 12 ਮਈ ਤੱਕ ਤਿੰਨ ਸਾਲਾਂ ਦੀ ਕਾਰਗੁਜ਼ਾਰੀ ਦਾ ਵੇਰਵਾ ਦਫ਼ਤਰ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਖੇ ਜਮ੍ਹਾ ਕਰਵਾਉਣ: ਜਸਪਾਲ ਸਿੰਘ

ਫ਼ਿਰੋਜ਼ਪੁਰ, 22 ਅਪ੍ਰੈਲ:ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਜਸਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾਯੂਥ ਕਲੱਬ ਐਫੀਲੀਏਸ਼ਨ ਪਾਲਿਸੀ 2025 ਦੇ ਤਹਿਤ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਯੂਥ ਕਲੱਬਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਕੇ ਗੈਰ—ਸਰਗਰਮ ਯੂਥ ਕਲੱਬਾਂ ਨੂੰ ਰੱਦ ਕਰਨ ਦਾ ਫੈਸਲਾ ਲਿਆ ਗਿਆ ਸੀ, ਜਿਸ ਤਹਿਤ 21 ਜਨਵਰੀ 2026 ਨੂੰ ਜਨਤਕ ਇਸ਼ਤਿਹਾਰ ਦਿੱਤੇ ਗਏ ਸਨ। 

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਏ.ਡੀ.ਸੀ. ਫ਼ਿਰੋਜ਼ਪੁਰ ਦੀ ਕਮੇਟੀ ਮੈਂਬਰਾਂ ਨਾਲ ਹੋਈ ਮੀਟਿੰਗ ਵਿੱਚ ਹੋਏ ਫੈਸਲੇ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ਦੇ ਯੂਥ ਕਲੱਬ ਮਿਤੀ 12 ਮਈ 2026 ਤੱਕ ਪਿਛਲੇ ਤਿੰਨ ਸਾਲਾਂ (2023—24, 2024—25, 2025—26) ਦੀ ਕਾਰਗੁਜ਼ਾਰੀ ਦਾ ਵੇਰਵਾ ਸਬੂਤਾਂ ਸਮੇਤ ਦਫ਼ਤਰ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਕਮਰਾ ਨੰ:21—22 ਬਲਾਕ— ਏ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਫਿਰੋਜ਼ਪੁਰ ਵਿਖੇ ਜਮ੍ਹਾ ਕਰਵਾਉਣ। 

ਉਨ੍ਹਾਂ ਕਿਹਾ ਕਿ ਵੇਰਵੇ ਜਮ੍ਹਾ ਨਾ ਕਰਾਉਣ ਦੀ ਸੂਰਤ ਵਿੱਚ ਜਾਂ ਕਾਰਗੁਜ਼ਾਰੀ ਸੰਤੋਖਜਨਕ ਨਾ ਪਾਏ ਜਾਣ ਕਾਰਨ ਸਬੰਧਤ ਯੂਥ ਕਲੱਬ ਦੀ ਐਫੀਲੀਏਸ਼ਨ ਵਿਭਾਗ ਵੱਲੋਂ ਬਿਨਾਂ ਕਿਸੇ ਹੋਰ ਨੋਟਿਸ ਤੋਂ ਰੱਦ ਕਰ ਦਿੱਤੀ ਜਾਵੇਗੀ।   


Posted

in

, ,

by

Comments

Leave a Reply

Your email address will not be published. Required fields are marked *